ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ

DEPARTMENT OF LANGUAGES

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਲਿਬਰਲ ਆਰਟਸ ਸੁਸਾਇਟੀ ਦੇ ਬੈਨਰ ਹੇਠ ਕਾਲਜ ਪ੍ਰਿੰਸੀਪਲ  ਡਾ.ਅਮਨਦੀਪ ਹੀਰਾ ਜੀ ਦੀ ਯੋਗ ਅਗਵਾਈ ਵਿੱਚ ‘ਅੰਤਰਾਸ਼ਟਰੀ ਮਾਤ-ਭਾਸ਼ਾ ਦਿਵਸ’ਮਨਾਇਆ ਗਿਆ। “ਮਾਤ ਭਾਸ਼ਾ ਦੁਆਰਾ ਹੁਨਰ ਅਤੇ ਯੋਗਤਾ ਦਾ ਵਿਕਾਸ” ਵਿਸ਼ੇ ਦੇ ਅੰਤਰਗਤ ਮਨਾਏ ਗਏ ਇਸ ਇਸ ਮਾਤ-ਭਾਸ਼ਾ ਦਿਵਸ ਮੌਕੇ ਭਾਸ਼ਣ ਪ੍ਰਤੀਯੋਗਤਾ ਤੇ ਨਿਬੰਧ ਲੇਖਣ ਮੁਕਾਬਲੇ ਕਰਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ   ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਸਮਾਰੋਹ ਦਾ ਆਗ਼ਾਜ਼ ਡਾ. ਕੰਵਲਜੀਤ ਕੌਰ ਨੇ ਸਮਾਗਮ ਦਾ ਹਿੱਸਾ ਬਣੇ ਕਾਲਜ ਪ੍ਰਿੰਸੀਪਲ ,ਸਟਾਫ ਤੇ ਵਿਦਿਆਰਥੀਆਂ ਨੂੰ  ਜੀ ਆਇਆ ਕਹਿ ਕੇ  ਅਤੇ ਮਾਂ ਬੋਲੀ ਦੇ ਮਹੱਤਵ   ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਕੀਤਾ । ਕਾਲਜ ਪ੍ਰਿੰਸੀਪਲ ਡਾ.ਅਮਨਦੀਪ ਹੀਰਾ   ਨੇ ਮਾਤ-ਭਾਸ਼ਾ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਕਿਹਾ ਕਿ ਜਿਹੜਾ ਵਿਅਕਤੀ ਆਪਣੀ ਮਾਤ-ਭਾਸ਼ਾ ਨੂੰ ਚੰਗੀ ਤਰ੍ਹਾਂ ਸਮਝ, ਬੋਲ,ਲਿਖ ਤੇ ਪੜ੍ਹ ਸਕਦਾ ਹੈ ਉਹੀ ਦੂਸਰੀਆਂ ਭਾਸ਼ਾਵਾਂ ਨੂੰ ਸਿੱਖਣ ਦੇ ਸਮਰੱਥ ਹੋ ਸਕਦਾ ਹੈ। ਉਹਨਾਂ ਨੇ ਆਪਣੇ ਨਿੱਜੀ ਤਜ਼ਰਬਿਆਂ ਰਾਹੀਂ ਵਿਦਿਆਰਥੀਆਂ ਨੂੰ ਮਾਤ-ਭਾਸ਼ਾ ਨਾਲ਼ ਜੁੜਨ ਲਈ ਪ੍ਰੇਰਿਤ ਕੀਤਾ।  ਉਹਨਾਂ ਨੇ ਪੰਜਾਬੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹੋ ਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਉਹਨਾਂ ਦੀ ਸ਼ਖਸੀਅਤ ਨੂੰ ਨਿਖਾਰਨ ਵਿੱਚ ਮੁੱਖ ਰੋਲ ਅਦਾ ਕਰਦੇ ਹਨ। ਨਿਬੰਧ ਲੇਖਣ ਤੇ ਭਾਸ਼ਣ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ । ਭਾਸ਼ਣ ਮੁਕਾਬਲੇ ਵਿੱਚ ਸਿਮਰਨ,ਜਸਮੀਨ ਕੌਰ ਤੇ ਜਸਪਿੰਦਰ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਨਿਬੰਧ ਲੇਖਣ ਵਿੱਚ ਜਸਮੀਨ ਕੌਰ , ਰਾਜਵਿੰਦਰ ਕੌਰ ਤੇ ਦਿਲਪ੍ਰੀਤ ਕੌਰ ਨੇ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਸਮਾਗਮ ਦੀ ਸਮਾਪਤੀ ਸਮੇਂ ਪ੍ਰੋ.ਸੌਰਵ ਦਾਦਰੀ ਨੇ ਪ੍ਰਿੰਸੀਪਲ ,ਸਮੂਹ ਸਟਾਫ਼ ਤੇ ਵਿਦਿਆਰਥੀਆਂ  ਦਾ ਧੰਨਵਾਦ ਕੀਤਾ । ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਡਾ. ਮਨਬੀਰ ਕੌਰ, ਡਾ. ਜਾਨਕੀ ਅਗਰਵਾਲ, ਪ੍ਰੋ. ਰਿਤੂ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *